ਅਤੇ ਯਹੋਵਾਹ ਦਾ ਪਰਤਾਪ ਸੀਨਈ ਪਰਬਤ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ।
TSK
TSK · ਮਰਕੁਸ 9:7
Treasury of Scripture Knowledge references in ਪੰਜਾਬੀ IRV.
ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ।
ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!
ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।
ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
‹ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।›
ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”
ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।
ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।
ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।
ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।