TSK

TSK · ਮੱਤੀ 10:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, ਵੇਖੋ, ਮੇਰਾ ਪੁੱਤਰ ਹੀ, ਜੋ ਮੈਥੋਂ ਜੰਮਿਆ ਸੀ ਮੈਨੂੰ ਮਾਰਨ ਨੂੰ ਫਿਰਦਾ ਹੈ, ਤਾਂ ਭਲਾ, ਇਹ ਬਿਨਯਾਮੀਨੀ ਹੁਣ ਅਜਿਹਾ ਨਾ ਕਰੇਗਾ? ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ।

ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।

ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ, ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ।

‹ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।›

‹ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ।›