ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
TSK
TSK · ਮੱਤੀ 13:11
Treasury of Scripture Knowledge references in ਪੰਜਾਬੀ IRV.
ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।
¶ ਉਸ ਵੇਲੇ ਯਿਸੂ ਨੇ ਆਖਿਆ, ‹ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।›
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ।›
ਅਤੇ ਉਸ ਨੇ ਕਿਹਾ, ‹ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ› ‹ਉਹ ਵੇਖਦੇ ਹੋਏ ਨਾ ਵੇਖਣ› ‹ਅਤੇ ਸੁਣਦੇ ਹੋਏ ਨਾ ਸਮਝਣ।›
ਯਿਸੂ ਨੇ ਕਿਹਾ ‹“ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”›
ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
¶ ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ।
ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
¶ ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ।
ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!
ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ!
ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।
ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।
ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।
ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।
ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।