¶ ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਉਸ ਨੇ ਉਹ ਦੇ ਕੋਲ ਆ ਕੇ ਉਹ ਨੂੰ ਆਖਿਆ, ਇੱਕ ਸ਼ਹਿਰ ਵਿੱਚ ਦੋ ਮਨੁੱਖ ਸਨ, ਇੱਕ ਧਨਵਾਨ ਅਤੇ ਦੂਜਾ ਕੰਗਾਲ।
TSK
TSK · ਮੱਤੀ 13:3
Treasury of Scripture Knowledge references in ਪੰਜਾਬੀ IRV.
ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ।
ਇਸ ਵਿਦਰੋਹੀ ਘਰਾਣੇ ਦੇ ਲਈ ਇੱਕ ਕਹਾਉਤ ਕਹਿ ਅਤੇ ਤੂੰ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਕੜਾਹਾ ਚੜ੍ਹਾ ਦੇ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇ,
¶ ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ? ਉਹ ਆਖਣਗੇ, “ਹਾਏ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ! ਪਰ ਕਦ ਤੱਕ?”
¶ ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ।
¶ ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਂਤਾਂ ਵਿੱਚ ਕਿਹਾ,
ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ‹ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ?›
¶ ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ‹ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ?›
¶ ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ‹ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ।›
ਕਿ ‹ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ।›
¶ ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ?
¶ ‹“ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।›