ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।
TSK
TSK · ਮੱਤੀ 13:39
Treasury of Scripture Knowledge references in ਪੰਜਾਬੀ IRV.
‹ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।›
‹ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ।›
¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›
ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।
ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।
ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।
ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।
ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ!
ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।