ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ।
TSK
TSK · ਮੱਤੀ 17:21
Treasury of Scripture Knowledge references in ਪੰਜਾਬੀ IRV.
‹ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।›
ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।