ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?
TSK
TSK · ਮੱਤੀ 21:10
Treasury of Scripture Knowledge references in ਪੰਜਾਬੀ IRV.
¶ ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ।
ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?
ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ।
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”
ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ‹ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।›