ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।
TSK
TSK · ਮੱਤੀ 21:12
Treasury of Scripture Knowledge references in ਪੰਜਾਬੀ IRV.
¶ ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,
¶ ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।
ਅਤੇ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ ਜੋ ਉਹ ਲਿਆ ਸਕਦਾ ਹੈ, ਇਨ੍ਹਾਂ ਵਿੱਚੋਂ ਇੱਕ ਤਾਂ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਲਈ ਹੋਵੇ।
ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ।
ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਬਹੁਤ ਦੂਰ ਹੋਵੇ, ਅਤੇ ਉੱਥੋਂ ਦਾ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਨਾਲ ਮਿਲੀਆਂ ਵਸਤੂਆਂ ਉੱਥੇ ਲੈ ਕੇ ਜਾ ਨਾ ਸਕੋ,
¶ ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।
ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।
ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।