ਮੱਤੀ 7:11
TSK
‹ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?›
TSK
Treasury of Scripture Knowledge references in ਪੰਜਾਬੀ IRV.
‹ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?›
‹ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।›
‹ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।›
‹ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।›
ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।