TSK

TSK · ਮੱਤੀ 21:26

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।›

ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।

ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।

ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।

ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।

ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।

ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।