ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ।
TSK
TSK · ਮੱਤੀ 21:33
Treasury of Scripture Knowledge references in ਪੰਜਾਬੀ IRV.
ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਂਈਆਂ ਦੇ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣਗੇ। ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ।
ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
¶ ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ।
ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ
ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ।
¶ ‹ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।›
¶ ‹ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।›
‹ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।›
¶ ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ‹ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।›