TSK

TSK · ਮੱਤੀ 21:41

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,

ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।

¶ ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।

ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।

ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।

ਦੇਸ ਸੋਗ ਕਰੇਗਾ, ਪਰਿਵਾਰਾਂ ਦੇ ਪਰਿਵਾਰ ਅਲੱਗ-ਅਲੱਗ, ਦਾਊਦ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, ਨਾਥਾਨ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ,

ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ।

ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

¶ ‹ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।›

‹ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।›

‹ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!›

‹ਲੂਤ ਦੀ ਪਤਨੀ ਨੂੰ ਯਾਦ ਰੱਖੋ।›

‹ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।›

ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।

ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!

¶ ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ।

ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!।

ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।