TSK

TSK · ਮੱਤੀ 21:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।

ਪਰ ਉਹ ਆਪਣੇ ਲਈ ਬਹੁਤ ਘੋੜੇ ਨਾ ਵਧਾਵੇ, ਨਾ ਹੀ ਉਹ ਘੋੜੇ ਵਧਾਉਣ ਲਈ ਪਰਜਾ ਨੂੰ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੂੰ ਫੇਰ ਕਦੀ ਨਾ ਮੁੜਿਓ।

ਉਸ ਦੇ ਚਾਲ੍ਹੀ ਪੁੱਤਰ ਅਤੇ ਤੀਹ ਪੋਤਰੇ ਸਨ, ਜਿਹੜੇ ਗਧੀਆਂ ਦੇ ਸੱਤਰ ਬੱਚਿਆਂ ਉੱਤੇ ਸਵਾਰ ਹੁੰਦੇ ਸਨ। ਉਸ ਨੇ ਅੱਠ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ।

ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਸੇਵਕਾਂ ਨੂੰ ਆਪਣੇ ਨਾਲ ਲਓ, ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਤੇ ਉਸ ਨੂੰ ਗੀਹੋਨ ਸੋਤੇ ਕੋਲ ਲੈ ਜਾਓ।

ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।

¶ ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ।

ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।

ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।

ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਮੇਰਾ ਦਾਸ ਦਾਊਦ ਉਹਨਾਂ ਦੇ ਵਿਚਕਾਰ ਰਾਜਕੁਮਾਰ ਹੋਵੇਗਾ। ਮੈਂ ਯਹੋਵਾਹ ਨੇ ਆਖਿਆ ਹੈ।

ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।

ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ।

¶ “ਉਸ ਦਿਨ ਅਜਿਹਾ ਹੋਵੇਗਾ,” ਯਹੋਵਾਹ ਦਾ ਵਾਕ ਹੈ, “ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ।

ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।

ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।

‹ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।›

ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।

ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”

ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।