TSK

TSK · ਮੱਤੀ 27:39

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ੍ਹ ਸਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ!

ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।

ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।

ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।

ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ।

¶ ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?

ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,

ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l