TSK

TSK · ਮੱਤੀ 3:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਜੇ ਮਨੁੱਖ ਉਨ੍ਹਾਂ ਨੂੰ ਛੂਹਣਾ ਚਾਹੇ, ਤਾਂ ਜ਼ਰੂਰੀ ਹੈ ਕਿ ਲੋਹੇ ਜਾਂ ਬਰਛੀ ਦੇ ਫਲ ਨੂੰ ਵਰਤੇ, ਅਤੇ ਉਹ ਉੱਥੇ ਹੀ ਅੱਗ ਨਾਲ ਸਾੜੇ ਜਾਣਗੇ।

ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।

ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।

ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।

ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?

¶ ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ।

ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ‹ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ› ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ।

¶ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ‹ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਹੀਂ ਲੱਭਾ।›

‹ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।›

¶ ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।

ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।

ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ