TSK

TSK · ਮੱਤੀ 4:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਰਬਤ ਉੱਤੇ ਚੜ੍ਹ ਗਿਆ ਤਾਂ ਮੂਸਾ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ।

ਜਦ ਮੈਂ ਪਰਬਤ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ।

ਤਦ ਮੈਂ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ।”

ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।

¶ ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।

ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।