TSK

TSK · ਮੱਤੀ 6:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ।

ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?

ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।’

ਯਾਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, “ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ, ਮੇਰੀਆਂ ਹੱਦਾਂ ਨੂੰ ਵਧਾਉਂਦਾ, ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਨੂੰ ਦੁੱਖ ਨਾ ਦੇਵੇ!” ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ।

ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ।

ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ।

ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!

ਯਹੋਵਾਹ ਸਦਾ ਤੱਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!

ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।

ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,

ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਇਸੇ ਤਰ੍ਹਾਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ!

¶ ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!

‹ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।›

‹ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।›

¶ ‹ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ।›

ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।

ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।

ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ।

ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।

ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ।

ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।

‹ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।›

‹ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ।›

ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ!

¶ ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,

ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,