TSK

TSK · ਮੱਤੀ 6:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

“ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,

ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।

ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?

ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?

¶ ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।

¶ ‹ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।›

‹ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।›

‹ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।›

‹ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ।›

‹ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।›

‹ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ।›

‹ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।›

‹ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ।›

‹ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?›

‹ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।›

‹ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?›

ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।

ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।

ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।

¶ ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।

ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!

ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ।

ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।

ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।