TSK

TSK · ਮੱਤੀ 7:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ।

ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ।

ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।

ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,

ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।

ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ

‹ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।›

ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।

‹ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।›

ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›

ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।

ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।

ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ!

ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।

ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।

ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।

ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।