ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ।
TSK
TSK · ਮੱਤੀ 7:7
Treasury of Scripture Knowledge references in ਪੰਜਾਬੀ IRV.
ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ।
“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ!
ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
¶ ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
‹ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।›
‹ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?›
‹ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।›
‹ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।›
¶ ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।
‹ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।›
‹“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”›
ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।
ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।