TSK

TSK · ਮੱਤੀ 9:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ।

¶ ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।

ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ

ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, ‹“ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!›

‹ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ,› ਫਿਰ ਉਸ ਨੇ ਅਧਰੰਗੀ ਨੂੰ ਕਿਹਾ, ‹ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।›

¶ ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।

ਤਾਂ ਉਹ ਨੇ ਉਸ ਨੂੰ ਆਖਿਆ, ‹ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।›

‹ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।›

‹“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”›

ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।

ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।

ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ।

ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।