TSK

TSK · ਮੀਕਾ 1:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।

ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨੂੰ ਅਤੇ ਯਰਮੂਥ ਦੇ ਰਾਜੇ ਫ਼ਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੁਨੇਹਾ ਭੇਜਿਆ

¶ ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ।

ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।

ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।

ਤਾਂ ਅੱਸ਼ੂਰ ਦੇ ਰਾਜਾ ਨੇ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਰਾਜਾ ਵੱਲ ਯਰੂਸ਼ਲਮ ਨੂੰ ਭੇਜਿਆ। ਸੋ ਉਹ ਚੜ੍ਹੇ ਤੇ ਯਰੂਸ਼ਲਮ ਦੇ ਨੇੜੇ ਪਹੁੰਚੇ ਅਤੇ ਉਪਰਲੇ ਤਲਾਬ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮੈਦਾਨ ਦੇ ਰਾਹ ਉੱਤੇ ਹੈ, ਖੜ੍ਹੇ ਹੋ ਗਏੇ

ਉਸ ਦੇ ਮਗਰੋਂ ਅੱਸ਼ੂਰ ਦੇ ਰਾਜਾ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਾਕੀਸ਼ ਦੇ ਸਾਹਮਣੇ ਡੇਰੇ ਲਾਈ ਬੈਠਾ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਦੇ ਕੋਲ ਜੋ ਯਰੂਸ਼ਲਮ ਵਿੱਚ ਸਨ ਇਹ ਆਖਣ ਲਈ ਭੇਜੇ

ਮਦਮੇਨਾਹ ਨਗਰ ਭੱਜ ਤੁਰਿਆ, ਗੋਬੀਮ ਨਗਰ ਦੇ ਵਾਸੀ ਪਨਾਹ ਭਾਲਦੇ ਹਨ।

ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ

ਜਦ ਬਾਬਲ ਦੇ ਰਾਜਾ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ, ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਇਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।

ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ? ਕੀ ਉਹ ਯਰੂਸ਼ਲਮ ਨਹੀਂ?

‹ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।›