ਤੇਰੇ ਅਰਲ ਲੋਹੇ ਅਤੇ ਪਿੱਤਲ ਦੇ ਹੋਣ, ਜਿਵੇਂ ਤੇਰੇ ਦਿਨ ਤਿਵੇਂ ਤੇਰਾ ਬਲ ਹੋਵੇ।
TSK
TSK · ਮੀਕਾ 4:13
Treasury of Scripture Knowledge references in ਪੰਜਾਬੀ IRV.
ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।
ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
¶ ਉਸ ਵੇਲੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਤੇ ਸੋਹਣੇ ਹਨ, ਅਤੇ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ ਅਤੇ ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਸਥਾਨ, ਸੀਯੋਨ ਦੇ ਪਰਬਤ ਨੂੰ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ ਲਿਆਂਦਾ ਜਾਵੇਗਾ।
ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ।
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਗੂੰ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫਸਲ ਦਾ ਵੇਲਾ ਆ ਜਾਵੇਗਾ।
ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ।
ਉਸ ਕਿਹਾ, ਇਹ ਤੇਲ ਨਾਲ ਮਸਹ ਹੋਏ ਦੋ ਪੁਰਖ ਹਨ, ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ।
ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ।
ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲਿਆਂ ਵਿੱਚ ਅੱਗ ਦੀ ਮਸ਼ਾਲ ਵਾਂਗੂੰ ਠਹਿਰਾਵਾਂਗਾ। ਉਹ ਸੱਜੇ ਖੱਬੇ ਅਤੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ।
ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।
ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।