ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!
TSK
TSK · ਮੀਕਾ 5:13
Treasury of Scripture Knowledge references in ਪੰਜਾਬੀ IRV.
ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪ੍ਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ।
ਉਹ ਤੇਰੇ ਘਰਾਂ ਨੂੰ ਅੱਗ ਨਾਲ ਫੂਕ ਦੇਣਗੇ, ਬਹੁਤ ਸਾਰੀਆਂ ਔਰਤਾਂ ਦੀ ਨਿਗਾਹ ਵਿੱਚ ਤੈਨੂੰ ਸਜ਼ਾ ਦੇਣਗੇ, ਮੈਂ ਤੈਨੂੰ ਵਿਭਚਾਰ ਤੋਂ ਰੋਕ ਦਿਆਂਗਾ ਅਤੇ ਤੂੰ ਫੇਰ ਕਿਸੇ ਹੋਰ ਨੂੰ ਖਰਚੀ ਨਾ ਦੇਵੇਂਗੀ।
ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ। ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ।
ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ।