ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।
TSK
TSK · ਮੀਕਾ 7:13
Treasury of Scripture Knowledge references in ਪੰਜਾਬੀ IRV.
ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!
ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।
ਧਰਤੀ ਸੁੰਨੀ ਹੀ ਸੁੰਨੀ ਕੀਤੀ ਜਾਵੇਗੀ, ਅਤੇ ਲੁੱਟੀ-ਪੁੱਟੀ ਜਾਵੇਗੀ, ਕਿਉਂ ਜੋ ਇਹ ਗੱਲ ਯਹੋਵਾਹ ਨੇ ਆਖੀ ਹੈ।
ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁਝ ਭੱਖ ਲਵੇਗੀ।
ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ਼ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ
ਅਤੇ ਇਹ ਜੋ ਉਹਨਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ, ਅਰਥ ਇਹ ਹੈ ਭਈ ਜਦੋਂ ਤੁਹਾਨੂੰ ਪਤਾ ਲੱਗੇਗਾ ਕਿ ਰਾਜ ਦਾ ਅਧਿਕਾਰ ਅਕਾਸ਼ੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ।
ਇਸ ਲਈ ਮੈਂ ਤੈਨੂੰ ਦੁੱਖਦਾਈ ਜ਼ਖਮਾਂ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ।
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।