ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ।
TSK
TSK · ਗਿਣਤੀ 1:4
Treasury of Scripture Knowledge references in ਪੰਜਾਬੀ IRV.
ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ।
¶ ਫੇਰ ਮੂਸਾ ਅਤੇ ਹਾਰੂਨ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਕਹਾਥੀਆਂ ਨੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਿਆ।
¶ ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ।
ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ।
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।
ਨਾਲੇ ਤੁਸੀਂ ਹਰ ਗੋਤ ਤੋਂ ਇੱਕ-ਇੱਕ ਪ੍ਰਧਾਨ ਦੇਸ ਦੀ ਜ਼ਮੀਨ ਵੰਡਣ ਲਈ ਲਿਓ।
ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਕੁਲ ਗੋਤਾਂ ਦਾ ਇੱਕ-ਇੱਕ ਪ੍ਰਧਾਨ ਅਤੇ ਹਰ ਮਨੁੱਖ ਆਪਣੇ ਪੁਰਖਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ।