ਅਬਰਾਮ ਸਫ਼ਰ ਕਰਦਾ-ਕਰਦਾ ਦੱਖਣ ਵੱਲ ਤੁਰਦਾ ਗਿਆ।
TSK
TSK · ਗਿਣਤੀ 13:17
Treasury of Scripture Knowledge references in ਪੰਜਾਬੀ IRV.
ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ।
ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੂਸੀ, ਅਤੇ ਅਮੋਰੀ ਪਰਬਤ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ।
ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਦੇ ਗਏ।
¶ ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।
ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ।
ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ।