TSK

TSK · ਗਿਣਤੀ 13:29

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ।

ਹਿੱਤੀ, ਫ਼ਰਿੱਜ਼ੀ ਅਤੇ ਰਫ਼ਾਈਮ,

ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।

¶ ਫੇਰ ਅਮਾਲੇਕ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ।

ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ।

ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੀ ਹੋਣਾ ਹੈ।

ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ,

¶ ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁੱਕਾ ਦਿੱਤਾ ਜਦ ਤੱਕ ਉਹ ਪਾਰ ਨਾ ਲੰਘੇ ਤਾਂ ਉਹਨਾਂ ਦੇ ਮਨ ਘਬਰਾ ਗਏ ਅਤੇ ਉਹਨਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।

¶ ਇਸ ਲਈ ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਵਿਚਕਾਰ ਵੱਸਦੇ ਸਨ

ਫੇਰ ਉਸ ਨੇ ਬੇਲਟਸ਼ੱਸਰ ਕਰ ਕੇ ਅਮਾਲੇਕੀਆਂ ਨੂੰ ਮਾਰਿਆ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਦੇ ਲੁਟੇਰਿਆਂ ਦੇ ਹੱਥੋਂ ਛੁਡਾਇਆ।

ਦਾਊਦ ਅਤੇ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਉਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੱਕ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ

ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ।”