TSK

TSK · ਗਿਣਤੀ 13:33

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।

ਪਹਿਲੇ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਇਹ ਲੋਕ ਅਨਾਕੀਆਂ ਵਰਗੇ ਵੱਡੇ-ਵੱਡੇ ਅਤੇ ਉੱਚੇ-ਲੰਮੇ ਸਨ।

ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?

¶ ਇਸਰਾਏਲ ਦੇ ਸਭ ਲੋਕ ਉਸ ਮਨੁੱਖ ਨੂੰ ਵੇਖ ਕੇ ਉਸ ਦੇ ਅੱਗੋਂ ਭੱਜੇ ਅਤੇ ਬਹੁਤ ਡਰ ਗਏ

ਫਿਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਮਨੁੱਖ ਸੀ। ਉਹ ਦੇ ਇੱਕ-ਇੱਕ ਹੱਥ ਵਿੱਚ ਛੇ-ਛੇ ਉਂਗਲੀਆਂ ਅਤੇ ਇੱਕ-ਇੱਕ ਪੈਰ ਵਿੱਚ ਵੀ ਛੇ-ਛੇ ਉਂਗਲੀਆਂ ਸਨ ਅਰਥਾਤ ਚੌਵੀ ਉਂਗਲੀਆਂ ਸਨ ਅਤੇ ਇਹ ਵੀ ਦੈਂਤ ਦੇ ਵੰਸ਼ ਵਿੱਚੋਂ ਸੀ।

ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,