TSK

TSK · ਗਿਣਤੀ 14:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।

ਹੇ ਪ੍ਰਭੂ, ਮੈਂ ਹੁਣ ਕੀ ਆਖਾਂ ਜਦ ਇਸਰਾਏਲ ਨੇ ਆਪਣੇ ਵੈਰੀਆਂ ਦੇ ਅੱਗੋਂ ਪਿੱਠ ਵਿਖਾਈ ਹੈ?

ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ।

ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ।