TSK

TSK · ਗਿਣਤੀ 14:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?

ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ।

¶ ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।

ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ।

¶ ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!

ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਇਸ ਕਾਰਨ ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ।

ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਭੇਜਿਆ ਅਤੇ ਆਖਿਆ, “ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ।

“ਮੈਂ ਕੁੱਖ ਵਿੱਚ ਹੀ ਕਿਉਂ ਨਾ ਮਰ ਗਿਆ, ਪੇਟ ਵਿੱਚੋਂ ਨਿੱਕਲਦਿਆਂ ਹੀ ਮੈਂ ਪ੍ਰਾਣ ਕਿਉਂ ਨਾ ਛੱਡ ਦਿੱਤੇ?

ਫੇਰ ਉਨ੍ਹਾਂ ਨੇ ਉਸ ਮਨਭਾਉਂਦੇ ਦੇਸ ਨੂੰ ਤੁੱਛ ਜਾਣਿਆ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸੱਚ ਨਾ ਮੰਨਿਆ,

ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।”

ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ।

ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।