TSK

TSK · ਗਿਣਤੀ 16:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ।

ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ।

ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ।

ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ।

ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!

ਉਹਨਾਂ ਦਾ ਤਰਕਸ਼ ਖੁੱਲ੍ਹੀ ਗੋਰ ਹੈ, ਉਹ ਸਾਰਿਆਂ ਦੇ ਸਾਰੇ ਸੂਰਮੇ ਹਨ।

ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,