TSK

TSK · ਗਿਣਤੀ 19:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਜੇਕਰ ਉਹ ਮਨੁੱਖ ਦੀ ਕਿਸੇ ਗੰਦਗੀ ਨੂੰ ਅਣਜਾਣੇ ਵਿੱਚ ਛੂਹ ਲਵੇ, ਭਾਵੇਂ ਕਿਸੇ ਵੀ ਤਰ੍ਹਾਂ ਦੀ ਗੰਦਗੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤਰ ਹੁੰਦਾ ਹੈ, ਤਾਂ ਜਿਸ ਵੇਲੇ ਉਸ ਨੂੰ ਇਸ ਬਾਰੇ ਖ਼ਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ।

¶ ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ।

¶ ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਦੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ, ਅਜਿਹਾ ਨਾ ਹੋਵੇ ਕਿ ਉਹ ਆਪਣੀ ਅਸ਼ੁੱਧਤਾਈ ਦੇ ਕਾਰਨ ਮੇਰੇ ਉਸ ਡੇਰੇ ਨੂੰ ਭਰਿਸ਼ਟ ਕਰਨ ਜੋ ਉਨ੍ਹਾਂ ਦੇ ਵਿਚਕਾਰ ਹੈ ਅਤੇ ਇਸ ਕਾਰਨ ਮਰ ਨਾ ਜਾਣ।

¶ ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ।

ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ।

ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।

ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ।

ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।

ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

‹ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।›