ਗਿਣਤੀ 1:19
TSK
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।
TSK
Treasury of Scripture Knowledge references in ਪੰਜਾਬੀ IRV.
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।
ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ।
ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ।
ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।
ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।