TSK

TSK · ਗਿਣਤੀ 20:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ।

ਤਦ ਯਾਕੂਬ ਨੇ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਆਪਣੇ ਭਰਾ ਏਸਾਓ ਕੋਲ, ਸੇਈਰ ਦੇਸ਼ ਅਤੇ ਅਦੋਮ ਦੇ ਮੈਦਾਨ ਵਿੱਚ ਭੇਜਿਆ

¶ ਇਹ ਉਹ ਰਾਜੇ ਹਨ ਜਿਹੜੇ ਅਦੋਮ ਵਿੱਚ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ।

ਪਰਜਾ ਨੂੰ ਹੁਕਮ ਦੇ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚੋਂ ਦੀ ਲੰਘਣਾ ਹੈ, ਜਿਹੜੇ ਸੇਈਰ ਵਿੱਚ ਵੱਸਦੇ ਹਨ। ਉਹ ਤੁਹਾਡੇ ਤੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹਿਓ।

ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ।

ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਅਖਵਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ।

¶ ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨਾਲ ਪਿਆਰ ਕੀਤਾ