ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।
TSK
TSK · ਗਿਣਤੀ 21:24
Treasury of Scripture Knowledge references in ਪੰਜਾਬੀ IRV.
ਅਰਥਾਤ ਜਿਸ ਧਰਤੀ ਉੱਤੇ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਨੂੰ ਜਿੱਤ ਦਿੱਤੀ ਹੈ ਇਹ ਧਰਤੀ ਪਸ਼ੂਆਂ ਲਈ ਉੱਤਮ ਹੈ ਅਤੇ ਤੁਹਾਡੇ ਦਾਸਾਂ ਕੋਲ ਮਾਲ ਡੰਗਰ ਬਹੁਤ ਹਨ।
ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,
ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਅੱਗੇ ਹਰਾ ਦਿੱਤਾ ਅਤੇ ਅਸੀਂ ਉਸ ਨੂੰ, ਉਸ ਦੇ ਪੁੱਤਰਾਂ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਮਾਰ ਸੁੱਟਿਆ।
ਅਰਥਾਤ ਯਰਦਨ ਪਾਰ ਬੈਤ ਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਜੋ ਅਮੋਰੀਆਂ ਦੇ ਰਾਜੇ ਸੀਹੋਨ ਦੇ ਦੇਸ਼ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ, ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਮਾਰਿਆ, ਜਦ ਉਹ ਮਿਸਰ ਤੋਂ ਨਿੱਕਲੇ ਸਨ।
ਯਹੋਵਾਹ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੇਗਾ ਜਿਵੇਂ ਉਸ ਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਅਤੇ ਉਹਨਾਂ ਦੇ ਦੇਸ਼ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸ ਨੇ ਮਿਟਾ ਦਿੱਤਾ।
¶ ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ।
ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।
ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।”
¶ ਇਫ਼ਰਾਈਮ ਦੇ ਲੋਕ ਇਕੱਠੇ ਹੋ ਕੇ ਸਾਪੋਨ ਵੱਲ ਗਏ ਅਤੇ ਯਿਫ਼ਤਾਹ ਨੂੰ ਕਿਹਾ, “ਜਦ ਤੂੰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਤਾਂ ਸਾਨੂੰ ਕਿਉਂ ਨਹੀਂ ਬੁਲਾਇਆ ਤਾਂ ਜੋ ਅਸੀਂ ਵੀ ਤੇਰੇ ਨਾਲ ਜਾਂਦੇ? ਹੁਣ ਅਸੀਂ ਤੇਰੇ ਘਰ ਨੂੰ ਤੇਰੇ ਨਾਲ ਫੂਕ ਦਿਆਂਗੇ।”
ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।
ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
¶ “ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।