ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ,
TSK
TSK · ਗਿਣਤੀ 21:25
Treasury of Scripture Knowledge references in ਪੰਜਾਬੀ IRV.
ਹੋਰੀ ਵੀ ਪਹਿਲੇ ਸਮਿਆਂ ਵਿੱਚ ਸੇਈਰ ਵਿੱਚ ਵੱਸਦੇ ਸਨ, ਪਰ ਏਸਾਵੀਆਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਆਪਣੇ ਅੱਗਿਓਂ ਉਨ੍ਹਾਂ ਦਾ ਨਾਸ ਕਰਕੇ ਆਪ ਉਨ੍ਹਾਂ ਦੇ ਸਥਾਨ ਤੇ ਵੱਸ ਗਏ, ਜਿਵੇਂ ਇਸਰਾਏਲ ਨੇ ਆਪਣੀ ਵਿਰਾਸਤ ਦੇ ਦੇਸ਼ ਵਿੱਚ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।
ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।
¶ ਹਸ਼ਬੋਨ ਪਿੰਡ ਦੀਆਂ ਪੈਲ੍ਹੀਆਂ, ਸਿਬਮਾਹ ਪਿੰਡ ਦੀਆਂ ਵੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਪਿੰਡ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ।
ਹਸ਼ਬੋਨ ਅਲਾਲੇਹ ਤੱਕ ਚਿੱਲਾਉਂਦਾ ਹੈ, ਯਹਸ ਤੱਕ ਉਹਨਾਂ ਦੀ ਅਵਾਜ਼ ਸੋਆਰ ਵਿੱਚੋਂ ਹੋਰੋਨਇਮ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ
ਤੇਰੀ ਵੱਡੀ ਭੈਣ ਸਾਮਰਿਯਾ ਹੈ, ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਹ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸਦੂਮ ਅਤੇ ਉਸ ਦੀਆਂ ਧੀਆਂ ਹਨ।
¶ ਮੈਂ ਉਹਨਾਂ ਦੀ ਗੁਲਾਮੀ ਨੂੰ ਖ਼ਤਮ ਕਰ ਦਿਆਂਗਾ ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ, ਸਾਮਰਿਯਾ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ ਅਤੇ ਉਹਨਾਂ ਦੇ ਵਿੱਚ ਤੇਰੇ ਗੁਲਾਮਾਂ ਦੀ ਗੁਲਾਮੀ ਨੂੰ,