TSK

TSK · ਗਿਣਤੀ 21:26

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,

ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮੈਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ ਬਆਲ ਮਓਨ

ਹਸ਼ਬੋਨ ਉਹ ਦੀ ਸ਼ਾਮਲਾਟ ਸਣੇ ਅਤੇ ਯਾਜ਼ੇਰ ਉਹ ਦੀ ਸ਼ਾਮਲਾਟ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ

ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!

ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪੜੀ ਨੂੰ ਖਾ ਗਿਆ ਹੈ।