TSK

TSK · ਗਿਣਤੀ 21:28

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਅਤੇ ਵਾਦੀਆਂ ਦੀ ਢਾਲ਼, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।

¶ ਯਹੋਵਾਹ ਨੇ ਮੈਨੂੰ ਆਖਿਆ, “ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ। ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ।”

ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, ‘ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!’

ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।

ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪੜੀ ਨੂੰ ਖਾ ਗਿਆ ਹੈ।

ਇਸ ਲਈ ਮੈਂ ਅੱਜ਼ਾਹ ਸ਼ਹਿਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।

ਇਸ ਲਈ ਮੈਂ ਤੇਮਾਨ ਸ਼ਹਿਰ ਉੱਤੇ ਅੱਗ ਭੇਜਾਂਗਾ ਅਤੇ ਉਹ ਬਾਸਰਾਹ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ।”

ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ।