ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ। ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ!
TSK
TSK · ਗਿਣਤੀ 21:34
Treasury of Scripture Knowledge references in ਪੰਜਾਬੀ IRV.
ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।
ਯਹੋਵਾਹ ਨੇ ਮੈਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ, ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ, ਜੋ ਹਸ਼ਬੋਨ ਵਿੱਚ ਵੱਸਦਾ ਸੀ।”
ਜੇ ਤੁਸੀਂ ਆਪਣੇ ਦਿਲਾਂ ਵਿੱਚ ਆਖੋ, “ਇਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਉਹਨਾਂ ਉੱਤੇ ਕਿਵੇਂ ਕਾਬੂ ਕਰ ਸਕਦੇ ਹਾਂ?”
ਤੁਸੀਂ ਉਹਨਾਂ ਤੋਂ ਭੈਅ ਨਾ ਖਾਇਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ। ਉਹ ਇੱਕ ਵੱਡਾ ਅਤੇ ਭੈਅ ਦਾਇਕ ਪਰਮੇਸ਼ੁਰ ਹੈ।
ਅਤੇ ਉਨ੍ਹਾਂ ਨੂੰ ਆਖੇ, “ਹੇ ਇਸਰਾਏਲ ਸੁਣ, ਅੱਜ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਨੇੜੇ ਆਏ ਹੋ। ਤੁਹਾਡਾ ਮਨ ਕੱਚਾ ਨਾ ਹੋਵੇ, ਤੁਸੀਂ ਨਾ ਡਰੋ, ਨਾ ਘਬਰਾਓ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ,
ਤਦ ਤੁਸੀਂ ਘਾਤ ਵਿੱਚੋਂ ਨਿੱਕਲ ਕੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਉਹ ਨੂੰ ਤੁਹਾਡੇ ਹੱਥ ਵਿੱਚ ਕਰ ਦੇਵੇਗਾ।
ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਬਰਾਓ। ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ।
ਤਦ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ, ਸੋ ਯਹੋਵਾਹ ਨੇ ਉੱਤਰ ਦਿੱਤਾ ਕਿ ਉੱਠ ਕਈਲਾਹ ਨਗਰ ਵੱਲ ਜਾ ਕਿਉਂ ਜੋ ਮੈਂ ਫ਼ਲਿਸਤੀਆਂ ਨੂੰ ਤੇਰੇ ਵੱਸ ਵਿੱਚ ਕਰ ਦਿਆਂਗਾ।
ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਲਾ, ਤੂੰ ਇਹ ਸਾਰਾ ਵੱਡਾ ਦਲ ਵੇਖਿਆ ਹੈ? ਵੇਖ ਮੈਂ ਇਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇ ਕਿ ਮੈਂ ਹੀ ਯਹੋਵਾਹ ਹਾਂ।
ਇਹ ਯਹੋਵਾਹ ਦੀ ਨਿਗਾਹ ਵਿੱਚ ਨਿੱਕੀ ਜਿਹੀ ਗੱਲ ਹੈ। ਉਹ ਮੋਆਬ ਨੂੰ ਤੁਹਾਡੇ ਹੱਥ ਦੇ ਦੇਵੇਗਾ।
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।