TSK

TSK · ਗਿਣਤੀ 21:35

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸ ਤਰ੍ਹਾਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਸਾਡੇ ਹੱਥ ਵਿੱਚ ਦੇ ਦਿੱਤਾ ਅਤੇ ਅਸੀਂ ਉਸ ਨੂੰ ਅਜਿਹਾ ਮਾਰਿਆ ਕਿ ਉਸ ਦਾ ਕੱਖ ਵੀ ਨਾ ਰਿਹਾ।

ਉਨ੍ਹਾਂ ਨੇ ਉਸ ਦੇ ਦੇਸ਼ ਉੱਤੇ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ਼ ਉੱਤੇ ਵੀ ਕਬਜ਼ਾ ਕਰ ਲਿਆ। ਇਹ ਦੋਵੇਂ ਅਮੋਰੀਆਂ ਦੇ ਰਾਜੇ ਸਨ ਅਤੇ ਉਹ ਯਰਦਨ ਦੇ ਪਾਰ ਪੂਰਬ ਵੱਲ ਵੱਸਦੇ ਸਨ।

ਯਹੋਵਾਹ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੇਗਾ ਜਿਵੇਂ ਉਸ ਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਅਤੇ ਉਹਨਾਂ ਦੇ ਦੇਸ਼ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸ ਨੇ ਮਿਟਾ ਦਿੱਤਾ।

ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫ਼ਾਈਆਂ ਤੋਂ ਇਕੱਲਾ ਬਚ ਗਿਆ ਸੀ ਕਿਉਂ ਜੋ ਮੂਸਾ ਨੇ ਉਹਨਾਂ ਨੂੰ ਮਾਰ ਕੇ ਕੱਢ ਦਿੱਤਾ ਸੀ

ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,

ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,