TSK

TSK · ਗਿਣਤੀ 21:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?

ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ।

ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਤੇ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ?

ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ।

¶ ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।

ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?

ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?

¶ ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ।

ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?

ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।