TSK

TSK · ਗਿਣਤੀ 22:32

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ।

ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।

ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ।

¶ “ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।”

ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।

ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।

ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।

ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?”

ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ?