ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ।
TSK
TSK · ਗਿਣਤੀ 23:21
Treasury of Scripture Knowledge references in ਪੰਜਾਬੀ IRV.
ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।
ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ।
ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?
ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ? ਅਤੇ ਉਹ ਸਾਰੇ ਅਚਰਜ਼ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ।”
ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ!
ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ।
ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!
ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।
ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ-ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।
¶ ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ਼ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।
ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ।
ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ।
ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।
ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।
ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।