ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
TSK
TSK · ਗਿਣਤੀ 27:13
Treasury of Scripture Knowledge references in ਪੰਜਾਬੀ IRV.
ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।
ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ
¶ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੇਰੀ ਮੌਤ ਦੇ ਦਿਨ ਨੇੜੇ ਆ ਗਏ ਹਨ। ਯਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੇ ਤਾਂ ਜੋ ਮੈਂ ਉਸ ਨੂੰ ਹੁਕਮ ਦੇਵਾਂ।” ਤਦ ਮੂਸਾ ਅਤੇ ਯਹੋਸ਼ੁਆ ਨੇ ਆਪਣੇ ਆਪ ਨੂੰ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਕੀਤਾ।
ਫੇਰ ਉਸੇ ਪਰਬਤ ਉੱਤੇ ਜਿੱਥੇ ਤੂੰ ਚੜ੍ਹ ਰਿਹਾ ਹੈਂ, ਤੂੰ ਮਰ ਜਾਵੇਂਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਾਵੇਂਗਾ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਰਬਤ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ।