TSK

TSK · ਗਿਣਤੀ 29:39

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਬਿਵਸਥਾ ਇਹ ਹੈ:

ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।

ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।

¶ ਇਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।

ਉੱਥੇ ਹੀ ਤੁਸੀਂ ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਸੁੱਖਣਾ ਦੀਆਂ ਭੇਟਾਂ, ਆਪਣੀਆਂ ਖੁਸ਼ੀ ਦੀਆਂ ਭੇਟਾਂ ਅਤੇ ਆਪਣੇ ਚੌਣਿਆਂ ਅਤੇ ਇੱਜੜਾਂ ਦੇ ਪਹਿਲੌਠੇ ਲੈ ਕੇ ਜਾਇਆ ਕਰਨਾ,

ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ

ਅਤੇ ਉਨ੍ਹਾਂ ਨੇ ਬਿਵਸਥਾ ਵਿੱਚ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਰੋਜ਼ ਦੀਆਂ ਹੋਮ ਬਲੀਆਂ, ਇੱਕ-ਇੱਕ ਦਿਨ ਦੀ ਗਿਣਤੀ ਅਤੇ ਹੁਕਮਨਾਮੇ ਦੇ ਅਨੁਸਾਰ ਚੜ੍ਹਾਈਆਂ।

ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।

ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।