TSK

TSK · ਗਿਣਤੀ 29:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l

¶ ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,

ਅਤੇ ਜਾਜਕਾਂ ਨੂੰ ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕਿ ਮੈਂ ਪੰਜਵੇਂ ਮਹੀਨੇ ਵਿੱਚ ਵਰਤ ਰੱਖਾਂ ਅਤੇ ਸੋਗ ਕਰਨ, ਜਿਵੇਂ ਮੈਂ ਕਈ ਸਾਲਾਂ ਤੋਂ ਕਰਦਾ ਰਿਹਾ ਹਾਂ?

‹ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ,› ‹ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।›

‹ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।›

ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।

ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ।