TSK

TSK · ਗਿਣਤੀ 3:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸਾਰੇ ਪਹਿਲੌਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਉਹ ਮੇਰੇ ਹਨ।

ਫੇਰ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਹਿਲੌਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਹਿਲੌਠੇ ਤੋਂ ਲੈ ਕੇ ਡੰਗਰ ਦੇ ਪਹਿਲੌਠੇ ਤੱਕ। ਇਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਤੇ ਆਪਣੇ ਪੁੱਤਰਾਂ ਵਿੱਚੋਂ ਹਰ ਪਹਿਲੌਠੇ ਨੂੰ ਛੁਡਾ ਲੈਂਦੇ ਹਾਂ।

ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸ਼ੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਹਿਲੌਠੇ ਨਰ ਮੇਰੇ ਹਨ

ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।

ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।

ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸਜ਼ਾ ਵੀ ਦਿੱਤੀ।

ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।