TSK

TSK · ਗਿਣਤੀ 3:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤਰਾਂ ਨੂੰ ਇਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤਰ ਕਰੀਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ।

ਤੂੰ ਹਾਰੂਨ ਨੂੰ ਪਵਿੱਤਰ ਬਸਤਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ।

¶ ਫੇਰ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ, ਕੁਝ ਲੈ ਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਬਸਤਰਾਂ ਉੱਤੇ ਛਿੜਕਿਆ ਅਤੇ ਹਾਰੂਨ ਅਤੇ ਉਨ੍ਹਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ।

ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।