TSK

TSK · ਗਿਣਤੀ 30:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,

ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ। ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸ਼ਰਾਮ ਦਾ ਦਿਨ ਮੰਨਣਾ।”

¶ ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।

ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?

ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।

¶ ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ